ਵੈਨਕੂਵਰ (ਪਾਇਲ): ਬੀਤੇ ਦਿਨ ਤੜਕਸਾਰ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਦੋ ਪੰਜਾਬੀ ਨੌਵਜਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦਾ ਪਿਛੋਕੜ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹੈ। ਦੋਵੇਂ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਏ ਸਨ। ਦੋਹਾਂ ਨੂੰ 32 ਐਨੇਨਿਊ ਅਤੇ 26 ਸਟਰੀਟ ਦੇ ਚੌਰਾਹੇ ਕੋਲ ਗੋਲੀਆਂ ਮਾਰੀਆਂ ਗਈਆਂ ਹਨ।
ਦੱਸ ਦਇਏ ਕਿ ਮ੍ਰਿਤਕ ਗੁਰਦੀਪ ਸਿੰਘ (27) ਪਿੰਡ ਬਰ੍ਹੇ ਤੋਂ ਸੀ ਅਤੇ ਘਰ ਦਾ ਇਕਲੌਤਾ ਪੁੱਤਰ ਸੀ, ਜੋ ਸ਼ਾਦੀਸ਼ੁਦਾ ਸੀ। ਜਿਸ ਦੀ ਉੱਥੇ ਪੜ੍ਹਾਈ ਹੋ ਚੁੱਕੀ ਸੀ ਅਤੇ ਉਸ ਨੇ ਵਰਕ ਪਰਮਿਟ 'ਤੇ ਹੋਣਾ ਸੀ ਅਤੇ ਆਪਣੀ ਪਤਨੀ ਨੂੰ ਕੈਨੇਡਾ ਬੁਲਾਉਣਾ ਸੀ। ਇਸ ਤੋਂ ਇਲਾਵਾ ਬੋਹਾ ਦੇ ਪਿੰਡ ਉੜਤ ਸੈਦੇਵਾਲਾ ਵਾਸੀ ਰਣਵੀਰ ਸਿੰਘ (18) ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਦੋਸਤਾਂ ਨਾਲ ਜਨਮਦਿਨ ਪਾਰਟੀ ’ਤੇ ਜਾ ਰਹੇ ਸਨ ਕਿ ਅਚਾਨਕ ਅਣਪਛਾਤੇ ਵਿਅਕਤੀਆਂ ਵੱਲੋਂ ਰਣਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਗੱਡੀ ਚਲਾ ਰਿਹਾ ਗੁਰਦੀਪ ਸਿੰਘ ਦਹਿਸ਼ਤ ਅਤੇ ਸਦਮੇ ਕਾਰਨ ਬੇਹੋਸ਼ ਹੋ ਗਿਆ, ਜਿਸ ਦੀ ਬਾਅਦ ’ਚ ਮੌਤ ਹੋ ਗਈ।
ਜਿਸ ਦੌਰਾਨ ਮੌਕੇ ’ਤੇ ਪੁਲਿਸ ਪੁੱਜੀ ਅਤੇ ਦੱਸਿਆ ਗਿਆ ਕਿ ਗੁਰਦੀਪ ਸਿੰਘ ਨੇ ਮੌਕੇ ’ਤੇ ਦਮ ਤੋੜ ਦਿੱਤਾ ਅਤੇ ਰਣਵੀਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਉਸਨੇ ਵੀ ਦਮ ਤੋੜ ਦਿੱਤਾ।
ਇੱਥੇ ਦੱਸਣਯੋਗ ਹੈ ਕਿ ਇਸ ਦੀ ਪੁਸ਼ਟੀ ਉਨ੍ਹਾਂ ਦੇ ਸਾਥੀ ਅਰਸ਼ਦੀਪ ਸਿੰਘ ਨੇ ਕੀਤੀ। ਉਨ੍ਹਾਂ ਨੇ ਦੋਵਾਂ ਦੇ ਪਰਿਵਾਰਾਂ ਨੂੰ ਘਟਨਾ ਸਬੰਧੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬੁਢਲਾਡਾ ਦੇ ਪਿੰਡ ਬਰ੍ਹੇ ਅਤੇ ਬੋਹਾ ਇਲਾਕਿਆਂ ’ਚ ਸੋਗ ਦੀ ਲਹਿਰ ਫੈਲ ਗਈ ਹੈ। ਕੈਨੇਡਾ ਪੁਲਿਸ ਵਲੋਂ ਘਟਨਾ ਸਥਾਨ ਦੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਇਏ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਗਈ।



