Canada : ਯੂਨੀਵਰਸਿਟੀ ‘ਚ ਚਾਕੂ ਨਾਲ 3 ਵਿਦਿਆਰਥੀਆਂ ‘ਤੇ ਹਮਲਾ, 1 ਵਿਅਕਤੀ ਗ੍ਰਿਫ਼ਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਯੂਨਵਰਸਿਟੀ 'ਚ ਚਾਕੂ ਮਾਰ ਕੇ 3 ਵਿਦਿਆਰਥੀਆਂ ਨੂੰ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਵਾਟਰਲੂ ਯੂਨਵਰਸਿਟੀ ਦੇ ਹੇਗੀ ਹਾਲ 'ਚ ਹੋਏ ਹਮਲੇ ਦੌਰਾਨ 3 ਵਿਦਿਆਰਥੀ ਗੰਭੀਰ ਜਖ਼ਮੀ ਹੋ ਗਏ , ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਅਧਿਕਾਰੀਆਂ ਅਨੁਸਾਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਹਮਲੇ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀ ਲੱਗ ਸਕਿਆ। ਯੂਨੀਵਰਸਿਟੀ ਦੇ ਵਿਦਿਆਰਥੀ ਨੇ ਦੱਸਿਆ ਕਿ ਹਮਲੇ ਸਮੇ ਕਲਾਸ ਵਿੱਚ 40 ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਇਸ ਦੌਰਾਨ ਹਮਲਾਵਰ ਅਦੰਰ ਦਾਖ਼ਲ ਹੋਇਆ ਤੇ ਉਸ ਨੇ ਚਾਕੂ ਕੱਢ ਕੇ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।