ਕੈਨੇਡਾ – ਬ੍ਰਿਟਿਸ਼ ਕੋਲੰਬੀਆ ‘ਚ 89 ਸਾਲਾ ਪੰਜਾਬੀ ਬਜ਼ੁਰਗ ‘ਤੇ ਹਮਲਾ

by vikramsehajpal

ਐਬਟਸਫੋਰਡ (ਐਨ.ਆਰ.ਆਈ. ਮੀਡਿਆ) : ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ‘ਚ 89 ਸਾਲਾ ਬਜ਼ੁਰਗ ‘ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ, ਜਿਸ ‘ਚ ਬਜ਼ੁਰਗ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਜ਼ਖਮੀ ਬਜ਼ੁਰਗ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਬੋਟਸਫੋਰਡ ਪੁਲਿਸ ਅਨੁਸਾਰ ਘਟਨਾ ਨੂੰ ਨਸਲੀ ਹਮਲਾ ਕਹਿਣ ਜਲਦਬਾਜੀ ਹੋਵੇਗਾ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਰਾਹੀਂ ਹਮਲਾਵਰ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਪੀੜਤ ਬਜ਼ੁਰਗ ਕਰਤਾਰ ਦਾ ਪਰਿਵਾਰ ਇਸ ਘਟਨਾ ਤੋਂ ਬਾਅਦ ਡਰਿਆ ਹੋਇਆ ਹੈ।

ਮੀਡੀਆ ਰਿਪੋਰਟ ਮੁਤਾਬਕ ਬੀਤੇ ਸ਼ੁੱਕਰਵਾਰ ਸਵੇਰੇ ਲਗਭਗ 11 ਵਜੇ ਕਰਤਾਰ ਸੀਡਰ ਪਾਰਕ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬੱਸ 'ਚੋਂ ਉਤਰੇ ਤਾਂ 1 ਅਣਪਛਾਤੇ ਵਿਅਕਤੀ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।