ਯੂਕਰੇਨ ਅਤੇ ਰੂਸ ਦਾ ਯੁੱਧ ਹੋਣ ਤੋਂ ਬਾਅਦ,ਕੈਨੇਡਾ ਨੇ 58 ਰੂਸੀ ਵਿਅਕਤੀਆਂ ਅਤੇ ਸੰਸਥਾਵਾਂ ‘ਤੇ ਲਗਾਈ ਪਾਬੰਦੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ ਅਤੇ ਰੂਸ ਦੇ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੇ 58 ਸੰਸਥਾਵਾਂ ਉੱਤੇ ਪਾਬੰਦੀ ਲਗਾਈ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਹਮਲੇ ਵਿੱਚ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਗਈ ਹੈ।

ਜੋਅ ਬਾਈਡਨ ਨੇ ਯੂਕਰੇਨ ਅਤੇ ਰੂਸ ਵਿਚਾਲੇ ਹੋ ਰਹੇ ਯੁੱਧ ਨੂੰ ਲੈ ਕੇ ਕਿਹਾ ਹੈ ਕਿ ਪੁਤਿਨ ਹਮਲਾਵਰ ਹੈ, ਉਸਨੇ ਜੰਗ ਨੂੰ ਚੁਣਿਆ। ਹੁਣ ਉਹ ਅਤੇ ਉਸ ਦਾ ਦੇਸ਼ ਇਸ ਹਮਲੇ ਦੇ ਨਤੀਜੇ ਭੁਗਤੇਗਾ। ਬਾਈਡਨ ਨੇ ਕਿਹਾ ਹੈ ਕਿ ਦੁਨੀਆ ਦੇ ਜ਼ਿਆਦਾਤਰ ਦੇਸ਼ ਰੂਸ ਦੇ ਖਿਲਾਫ ਹਨ।


ਯੁੱਧ ਦੇ ਬਾਰੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਬਾਰੇ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਆਪਣੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਅਤੇ ਨਾਟੋ ਵਿਚਾਲੇ ਮੱਤਭੇਦ ਨੂੰ ਇਮਾਨਦਾਰੀ ਨਾਲ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।