Canada : ਹਿੰਦੂ ਮੰਦਰ ਦੀਆਂ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਰੈਂਪਟਨ 'ਚ ਸਥਿਤ ਹਿੰਦੂ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਜਿਸ ਕਾਰਨ ਕੈਨੇਡਾ 'ਚ ਰਹਿੰਦੇ ਭਾਰਤੀ ਭਾਈਚਾਰੇ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ । ਟੋਰਾਂਟੋ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੰਕਰ ਮੰਦਰ 'ਤੇ ਲਿਖੇ ਨਾਅਰੇ ਤੇ ਭੰਨਤੋੜ ਦੀ ਨਿੰਦਾ ਕੀਤੀ ਹੈ। ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।ਦੱਸ ਦਈਏ ਕਿ ਕੈਨੇਡਾ 'ਚ ਇਸ ਤੋਂ ਪਹਿਲਾਂ ਵੀ ਹਿੰਦੂ ਮੰਦਰ 'ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਖਾਲਿਸਤਾਨੀ ਸਮਰਥਕਾਂ ਵਲੋਂ ਕੈਨੇਡਾ 'ਚ ਭਾਰਤੀ ਭਾਈਚਾਰੇ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕਿਆਂ ਹਨ ।