ਕੈਨੇਡਾ: ਵਿਦਿਆਰਥੀਆਂ ਦੀਆਂ ਫਾਈਲਾਂ ਰੱਦ ਕਰਨ ਵਿਰੁੱਧ ਮੀਟਿੰਗ ਬਣੀ ਰੈਲੀ

by nripost

ਵਿਨੀਪੈੱਗ (ਪਾਇਲ): ਕੈਨੇਡਾ ਦੇ ਸੂਬੇ ਓਨਟਾਰੀਓ ਵੱਲੋਂ ਆਪਣੇ ਸੂਬਾਈ ਨੌਮੀਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਸੀ, ਜਿਸ ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ ਅਤੇ ਤਕਰੀਬਨ 2600 ਬਿਨੈਕਾਰ ਆਪਣੀ ਅਰਜ਼ੀ ਪ੍ਰਵਾਨ ਹੋਣ ਦੀ ਉਡੀਕ ਕਰ ਰਹੇ ਸਨ।

ਇਸ ਸਬੰਧਿਤ 99 ਗਲਿੱਡਨ ਰੋਡ ਬਰੈਂਪਟਨ ਦੇ ਹਾਲ ਵਿੱਚ ਵਿਦਿਆਰਥੀਆਂ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਫਾਈਲਾਂ ਵਾਪਸ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਟੇਜ ਸਕੱਤਰ ਨਵਜੋਤ ਕੌਰ, ਸੋਹਣ ਸਿੰਘ ਤੇ ਕੁਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡੀਆਂ ਫਾਈਲਾਂ ਨੂੰ ਮੋੜਨ ਕਰਨ ਦਾ ਕੋਈ ਵੀ ਕਾਰਨ ਪੀੜਤ ਵਿਦਿਆਰਥੀਆਂ ਨਾਲ ਸਾਂਝਾ ਕਰਨ ਦੀ ਬਜਾਏ ਧੋਖਾਧੜੀ ਕਰਨ ਦਾ ਗਲਤ ਦੋਸ਼ ਲਾਇਆ।

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਨੇ ਧੋਖਾਧਨੀ ਕੀਤੀ ਹੈ ਜਾਂ ਕੋਈ ਕਾਗਜ਼ ਗ਼ਲਤ ਲਗਾਇਆ ਹੈ ਤਾਂ ਅਸੀਂ ਵੀ ਉਨ੍ਹਾਂ ਦੇ ਖ਼ਿਲਾਫ਼ ਹਾਂ। ਪਰ ਸਾਰੇ ਸਕਿੱਲਡ ਵਿਦਿਆਰਥੀਆਂ ਦੀਆਂ ਫਾਈਲਾਂ ਰੱਦ ਕਰਨੀਆਂ ਬੇਇਨਸਾਫ਼ੀ ਹੈ। ਉਨ੍ਹਾਂ ਇਸ ਧੱਕੇਸ਼ਾਹੀ ਦੇ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਐਸੋਸੀਏਸ਼ਨ ਆਫ਼ ਸੀਨੀਅਰਜ਼ ਦੇ ਪ੍ਰਧਾਨ ਜੰਗੀਰ ਸਿੰਘ ਸਹਿੰਬੀ ਨੇ ਵਿਦਿਆਰਥੀਆਂ ਦੀ ਸਹਾਇਤਾ ਲਈ ਪਹਿਲਾਂ ਕੀਤੇ ਯਤਨਾਂ ਅਤੇ ਪ੍ਰਧਾਨ ਮੰਤਰੀ ਤੇ ਹੋਰ ਮੰਤਰੀਆਂ ਨੂੰ ਕੀਤੀਆਂ ਈ ਮੇਲ਼ਾਂ ਦਾ ਜ਼ਿਕਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਪੀ ਆਰ ਕਰਵਾਉਣ ਤੱਕ ਸੰਘਰਸ਼ ਦੀ ਸਪੋਰਟ ਕੀਤੀ ਜਾਵੇਗੀ।

ਇਸ ਮੌਕੇ ਲੋਕਲ ਕਨਸਰਨਜ਼ ਕਮੇਟੀ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਵਰਲਡ ਸਿੱਖ ਯੂਥ ਆਰਗੇਨਾਈਜ਼ੇਸ਼ਨ ਦੇ ਆਗੂ ਜਸਪ੍ਰੀਤ ਸਿੰਘ, ਗੁਰਦੁਆਰਾ ਸਾਹਿਬ ਜੋਤ ਪ੍ਰਕਾਸ਼ ਤੋਂ ਭਾਈ ਗੁਰਵਿੰਦਰ ਸਿੰਘ, ਜਗਮੋਹਨ ਢੁੱਡੀਕੇ, ਪ੍ਰੀਤਮ ਸਿੰਘ ਸਰਾਂ, ਫਾਰਮ ਵਰਕਰਜ਼ ਆਗੂ ਗੈਬਰੀਆਲ, ਆਰਿਫ਼ ਅਹਿਮਦ, ਗਰਿਮਾ, ਮਾਇਆ ਤੇ ਮਾਸਟਰ ਹਰਬੰਸ ਸਿੰਘ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹਨ ਦਾ ਵਿਸ਼ਵਾਸ ਦਿਵਾਇਆ।

More News

NRI Post
..
NRI Post
..
NRI Post
..