ਕੈਨੇਡਾ ਸਰਕਾਰ ਹੋਈ ਸਖ਼ਤ, ਪ੍ਰਦਰਸ਼ਨਕਾਰੀਆਂ ਦੇ ਖਾਤੇ ਕੀਤੇ ਜਾਣਗੇ ਫ੍ਰੀਜ਼

by jaskamal

ਨਿਊਜ਼ ਡੈਸਕ (ਜਸਕਮਲ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਦਰਸ਼ਨ ਕਰਨ ਵਾਲੇ ਟਰੱਕ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਵੀਰਵਾਰ ਨੂੰ ਕਿਹਾ ਕਿ ਵਿੱਤੀ ਸੰਸਥਾਵਾਂ ਨੇ ਓਟਾਵਾ 'ਚ ਪ੍ਰਦਰਸ਼ਨਾਂ ਨਾਲ ਜੁੜੇ ਲੋਕਾਂ ਦੇ ਖਾਤੇ ਫ੍ਰੀਜ਼ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਇਸ ਨਾਲ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀਆਂ 'ਤੇ ਵਿੱਤੀ ਸੰਕਟ ਪੈਦਾ ਹੋ ਗਿਆ ਹੈ। 

ਫ੍ਰੀਲੈਂਡ ਨੇ ਆਉਣ ਵਾਲੇ ਦਿਨਾਂ ਵਿਚ ਦੇਸ਼ ਦੀ ਰਾਜਧਾਨੀ 'ਤੇ ਆਪਣਾ ਕਬਜ਼ਾ ਜਾਰੀ ਰੱਖਣ ਲਈ ਲੋੜੀਂਦੇ ਧਨ ਆਯੋਜਕਾਂ ਦੇ ਖਾਤਿਆਂ ਨੂੰ ਆਫਲਾਈਨ ਕਰਨ ਦਾ ਫ਼ੈਸਲਾ ਲਿਆ ਹੈ। ਫ੍ਰੀਲੈਂਡ ਜੋ ਵਿੱਤ ਮੰਤਰੀ ਵੀ ਹੈ। ਉਨ੍ਹਾਂ ਕਿਹਾ ਕਿ ਆਰਸੀਐੱਮਪੀ ਤੇ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕਾਫਿਲੇ ਦੇ ਪ੍ਰਦਰਸ਼ਨਕਾਰੀਆਂ ਤੇ ਉਨ੍ਹਾਂ ਦੇ ਸਮਰਥਕਾਂ ਬਾਰੇ ਖੁਫੀਆ ਜਾਣਕਾਰੀ ਜੁਟਾ ਰਹੀ ਹੈ। ਉਸ ਜਾਣਕਾਰੀ ਨੂੰ ਵਿੱਤੀ ਸੰਸਥਾਵਾਂ ਨਾਲ ਸਾਂਝੀ ਕਰ ਰਹੀ ਹੈ ਤਾਂ ਜੋ ਨਕਦੀ ਅਤੇ ਕ੍ਰਿਪਟੋਕਰੰਸੀ ਤਕ ਪਹੁੰਚ ਪਾਬੰਦੀਸ਼ੁਦਾ ਹੋ ਸਕੇ।