ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗੁਰੂ ਘਰ ਮੱਥਾ ਟੇਕਣ ਪਹੁੰਚੇ ਆਪ ਉਮੀਦਵਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਮੱਥਾ ਟੇਕਣ ਪਹੁੰਚੇ।

ਜਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ 'ਚ 45.30 ਫੀਸਦੀ ਮਤਦਾਨ ਦਰਜ ਕੀਤਾ ਗਿਆ। ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ ਜਿਨ੍ਹਾਂ ’ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ , ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ।

More News

NRI Post
..
NRI Post
..
NRI Post
..