ਕੈਪਟਨ ਅਮਰਿੰਦਰ ਸਿੰਘ ਨੇ ਪਾਈ ਵੋਟ, ਮੀਡੀਆ ਸਾਹਮਣੇ ਕਹੀ ਇਗ ਗੱਲ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਟਿਆਲਾ ਤੋਂ ਜਿੱਤ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ, ''ਮੇਰੀ ਪਟਿਆਲਾ ਦੀ ਜਿੱਤ ਯਕੀਨੀ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਚੋਣਾਂ ਜਿੱਤਾਂਗੇ। ਉਨ੍ਹਾਂ ਨੇ ਕਿਹਾ ਹੁਣ ਕਾਂਗਰਸ ਇੱਕ ਵੱਖਰੀ ਦੁਨੀਆ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਗਠਜੋੜ ਹੈ।