ਕੈਪਟਨ ਅਮਰਿੰਦਰ ਸਿੰਘ ਬੋਲੇ,ਸਿੱਧੂ ਤੇ ਚੰਨੀ ਮੁੱਖ ਮੰਤਰੀ ਦੇ ਯੋਗ ਨਹੀਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਲਾਇਆ। ਕੈਪਟਨ ਨੇ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਭ੍ਰਿਸ਼ਟ ਹਨ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਮੁੱਖ ਮੰਤਰੀ ਬਨਣ ਦੇ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਸਿੱਧੂ ਨੂੰ ਚੋਣਾਂ ਜ਼ਰੂਰ ਹਰਾਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।

More News

NRI Post
..
NRI Post
..
NRI Post
..