ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

by simranofficial

ਚੰਡੀਗੜ੍ਹ(ਐਨ .ਆਰ .ਆਈ ਮੀਡਿਆ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਦੋ ਕਿਸਾਨਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ 'ਚ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਹਿੰਮਤ ਬਖਸ਼ੇ ਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।

ਓਥੇ ਹੀ ਮੁੱਖ ਮੰਤਰੀ ਨੇ ਮਾਨਸਾ ਤੇ ਮੋਗਾ ਜ਼ਿਲ੍ਹੇ ਦੇ ਦੋਹਾਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਕਿਸਾਨਾਂ ਦਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਦਿੱਲੀ ਦੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਲਿਖਤੀ ਤੌਰ 'ਤੇ ਸਰਕਾਰ ਸਾਹਮਣੇ ਰੱਖੀਆਂ ਹਨ, ਹੁਣ ਸਾਰਿਆਂ ਦੀ ਨਜ਼ਰ ਇਸ ਬੈਠਕ' ਤੇ ਹੈ।