ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਹੁਣ ਪੰਜਾਬੀ ਗਾਇਕ ਵੀ ਹੋ ਰਹੇ ਨੇ ਸ਼ਾਮਲ, ਜਾਣੋ ਕਿਸ-ਕਿਸ ਨੇ ਫੜਿਆ ਕੈਪਟਨ ਦੀ ਪਾਰਟੀ ਦਾ ਪੱਲਾ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋਏ ਹਨ, ਪਾਰਟੀ 'ਚ ਸ਼ਾਮਲ ਹੋਣ ਵਾਲੇ ਪੰਜਾਬੀ ਗਾਇਕਾਂ 'ਚ G Khan, ਬੂਟਾ ਮੁਹੰਮਦ, ਸਰਦਾਰ ਅਲੀ, ਮਾਸ਼ਾ ਅਲੀ ਤੇ ਕਮਲ ਖਾਨ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਰਾਜਦੀਪ ਕੌਰ ਫਾਜ਼ਿਲਕਾ, ਸੀਨੀਅਰ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ 2 ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ, ਵਿਜੇ ਕਾਲੜਾ ਪ੍ਰਧਾਨ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਤੇ ਵਾਈਸ ਚੇਅਰਮੈਨ ਪੰਜਾਬ ਮੰਡੀ ਬੋਰਡ ਪੰਜਾਬ ਹਨ।

ਇਸ ਮੌਕੇ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਆਉਣ ‘ਤੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

More News

NRI Post
..
NRI Post
..
NRI Post
..