ਕੈਪਟਨ ਨੇ ਲਗਵਾਈ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼

by vikramsehajpal

ਪਟਿਆਲਾ(ਦੇਵ ਇੰਦਰਜੀਤ) : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੈ ਤੇ ਸਮੇਂ ਰਹਿੰਦੇ ਟੀਕਾ ਲਗਵਾਉਣ ਨਾਲ ਅਸੀਂ ਇਸ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ ਜੋ ਇਸਦੇ ਯੋਗ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਟੀਕਾਕਰਣ ਸਬੰਧੀ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਟੀਕਾ ਲਗਵਾ ਕੇ ਇੱਕ ਜਿ਼ੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।

More News

NRI Post
..
NRI Post
..
NRI Post
..