ਕੈਪਟਨ ਤੇ ਸਿੱਧੂ ਦੀ ਮੁਲਾਕਾਤ ਕੈਪਟਨ ਦੇ ਜ਼ੁਬਾਨੀ…!

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਕੈਪਟਨ ਨੇ ਸਿੱਧੂ ਬਾਰੇ ਬੋਲਦਿਆਂ ਕਿਹਾ ਹੈ ਕਿ ਸਾਡੀ ਦੋਹਾਂ ਦੀ ਮੀਟਿੰਗ ਚੰਗੇ ਮਾਹੌਲ 'ਚ ਹੋਈ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਪਰਿਵਾਰ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ।

ਕੈਪਟਨ ਨੇ ਉਮੀਦ ਜਤਾਈ ਕਿ ਨਵਜੋਤ ਸਿੱਧੂ ਜਲਦ ਹੀ ਉਨ੍ਹਾਂ ਦੀ ਟੀਮ ਦਾ ਹਿੱਸਾ ਹੋਣਗੇ। ਕੈਪਟਨ ਅਤੇ ਸਿੱਧੂ ਦੀ ਮੁਲਾਕਾਤ ਮਗਰੋਂ ਇਹ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਛੇਤੀ ਹੀ ਸਿੱਧੂ ਨੂੰ ਕੁੱਝ ਅਹਿਮ ਮਹਿਕਮਿਆਂ ਦੀ ਜ਼ਿੰਮੇਵਾਰੀ ਦੇ ਨਾਲ ਮੰਤਰੀ ਅਹੁਦੇ ’ਤੇ ਵਿਰਾਜਮਾਨ ਕਰ ਦਿੱਤਾ ਜਾਵੇਗਾ।

More News

NRI Post
..
NRI Post
..
NRI Post
..