ਕੈਪਟਨ ਨੇ ਭਾਜਪਾ ‘ਚ ਸ਼ਾਮਲ ਹੋਣ ਤੇ ਕਾਂਗਰਸੀ ਆਗੂਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂਆਂ ਨੂੰ ਭਾਜਪਾ 'ਚ ਸ਼ਾਮਲ ਹੋਣ ਉਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਹੀ ਦਿਸ਼ਾ ਵੱਲ ਕਦਮ ਪੁੱਟਿਆ ਹੈ।

ਉਨ੍ਹਾਂ ਨੇ ਟਵੀਟ ਕੀਤਾ ਕਿ -'ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਸਹੀ ਦਿਸ਼ਾ ਵੱਲ ਕਦਮ ਪੁੱਟਣ ਤੇ BJP4India 'ਚ ਸ਼ਾਮਲ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ।

‘ਆਪ’ ਦੇ ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਈ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ CM ਮਾਨ ਦੇ ਹਵਾਲੇ ਕਰਨ ਦਾ ਦਾਅਵਾ ਕਰ ਰਹੇ ਸਨ, ਪਰ ਉਹ ਫਾਈਲਾਂ ਰਾਹ 'ਚ ਹੀ ਰੁਕ ਗਈਆਂ ਹਨ।