ਕੈਪਟਨ :ਹਰਸਿਮਰਤ ਕੌਰ ਬਾਦਲ ਨੂੰ ਕੋਈ ਹੱਕ ਨਹੀਂ ਵਜ਼ੀਫ਼ਾ ਘੁਟਾਲੇ ਬਾਰੇ ਬੋਲਣ ਦੀ

by mediateam

ਹਰਸਿਮਰਤ ਕੌਰ ਬਾਦਲ ਨੇ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ  ਕਈ ਟਿੱਪਣੀਆਂ ਕੀਤੀਆਂ , ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦੇਂਦੇ ਹੋਏ ਕਿਹਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨ ਨੂੰ ਬੇਤੁਕਾ ਦੱਸਦਿਆਂ ਹੈ ਤੇ ਕਿਹਾ ਹਰਸਿਮਰਤ ਨੂੰ ਇਸ ਮਾਮਲੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰੀ ਨਹੀਂ ਹੈ। ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀਬੀਆਈ ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ।

ਕੈਪਟਨ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਦੀ ਮੰਗ ਕਰ ਕੇ ਪੰਜਾਬ ਦੀ ਪੁਲੀਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ।ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ ’ਚ ਪਹਿਲਾਂ ਕੇਸਾਂ ਦੀ ਜਾਂਚ ਕੇਂਦਰੀ ਏਜੰਸੀ ਹਵਾਲੇ ਕਰਨ ਅਤੇ ਆਪਣੇ ਫਿਰ ਆਪਣੇ ਹਿੱਤਾਂ ਅਨੁਸਾਰ ਮਾਮਲਿਆਂ ਦੇ ਹੱਲ ਕੀਤੇ ਬਿਨਾਂ ਕਲੋਜ਼ਰ ਰਿਪੋਰਟ ਦਾਖਲ ਕਰਕੇ ਸਿੱਖ ਕੌਮ ਨੂੰ ਨਿਰਾਸ਼ ਕਰਨ ਲਈ ਹਰਸਿਮਰਤ ਦੀ ਆਲੋਚਨਾ ਕੀਤੀ।