ਚੰਡੀਗੜ੍ਹ , 18 ਮਾਰਚ ( NRI MEDIA )
ਲੋਕਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਨ ਦੀਆ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਕਾਂਗਰਸ ਸਿੱਧੇ ਤੌਰ ਤੇ ਇਸ ਤੇ ਕੋਈ ਜਵਾਬ ਨਹੀਂ ਦੇ ਰਹੀ , ਦਿੱਲੀ ਵਿੱਚ ਇਕ ਵਾਰ ਫਿਰ ਗਠਜੋੜ ਦੀ ਗੱਲ ਚਰਚਾ ਵਿੱਚ ਹੈ ਪਰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਦੋ ਟੁੱਕ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਗਠਜੋੜ ਨਹੀਂ ਹੋਵੇਗਾ ਉਨ੍ਹਾਂ ਕਿ ਕੀ ਦਿੱਲੀ ਵਿੱਚ ਜੋ ਮਰਜ਼ੀ ਹੋਵੇ ਪਰ ਪੰਜਾਬ ਵਿੱਚ ਕਾਂਗਰਸ ਇਕੱਲੀ ਹੀ ਚੋਣਾਂ ਲੜੇਗੀ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੀ, ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਕੋਈ ਮੁੱਦਾ ਨਹੀਂ ਹੈ , ਉਨ੍ਹਾਂ ਕਿਹਾ ਕਿ ਜੇ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਕੋਈ ਸਬੰਧ ਜੁੜਦਾ ਹੈ ਤਾਂ ਇਸ ਦਾ ਅਸਰ ਪੰਜਾਬ ਵਿਚ ਨਹੀਂ ਹੋਵੇਗਾ , ਇਸ ਦੇ ਨਾਲ ਹੀ ਸੂਬੇ ਦੇ ਇੰਚਾਰਜ ਆਸ਼ਾ ਕੁਮਾਰੀ ਨੇ ਕਿਹਾ ਕਿ ਪੰਜਾਬ ਵਿਚ ਕੋਈ ਮੁੱਦਾ ਨਹੀਂ ਹੈ ਅਤੇ ਨਾ ਹੀ ਇਸ ਦੀ ਕੋਈ ਸੰਭਾਵਨਾ ਹੈ |
ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਵਿਚ ਗਠਜੋੜ ਲਈ ਬੇਨਤੀ ਕਰ ਰਹੇ ਹਨ , ਚਰਚਾ ਚੱਲ ਰਹੀ ਹੈ ਕਿ ਲੋਕਸਭਾ ਚੋਣਾਂ ਦੌਰਾਨ ਦਿੱਲੀ ਵਿੱਚ ਕਾਂਗਰਸ ਅਤੇ ਪਾਰਟੀ ਦੇ ਵਿਚਕਾਰ ਗੱਠਜੋੜ ਹੋ ਸਕਦਾ ਹੈ , ਇਸ ਤੋਂ ਬਾਅਦ ਪੰਜਾਬ ਵਿਚ ਸਿਆਸੀ ਚਰਚਾ ਸ਼ੁਰੂ ਕਰਨ ਲਈ ਇੱਕ ਸੰਭਾਵਨਾ ਬਣ ਸਕਦੀ ਹੈ |



