ਕੈਪਟਨ: ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਤਿਆਰ ਕੀਤੀ ਜਾ ਰਹੀ ਹੈ ਸਖ਼ਤ ਨੀਤੀ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਦੀ ਅਪੀਲ ਕੀਤੀ ਤਾਂ ਕਿ ਚੋਣਵੇਂ ਖੇਤਰਾਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਸਖ਼ਤ ਨੀਤੀ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ, ਜੱਜਾਂ, ਬੱਸ ਡਰਾਈਵਰਾਂ ਤੇ ਕੰਡਕਟਰਾਂ, ਪੰਚਾਂ/ਸਰਪੰਚਾਂ, ਮੇਅਰ/ਨਗਰ ਕੌਂਸਲਾਂ ਦੇ ਪ੍ਰਧਾਨਾਂ/ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਆਦਿ ਲਈ ਪੇਸ਼ਾ ਅਧਾਰਿਤ ਟੀਕਾਕਰਨ ਲਈ ਆਖਿਆ ਤਾਂ ਕਿ ਅਹਿਮ ਗਤੀਵਿਧੀਆਂ ਆਮ ਵਾਂਗ ਚਲਾਉਣ ਅਤੇ ਕਰੋਨਾ ਫੈਲਾਉਣ ਵਾਲਿਆਂ ਨੂੰ ਰੋਕਣ ਲਈ ਰਾਹ ਪੱਧਰਾ ਹੋ ਸਕੇ।

ਮੁੱਖ ਮੰਤਰੀ ਨੇ ਕੋਵਿਡ ਤੋਂ ਬਚਾਅ, ਵੱਡੀ ਪੱਧਰ 'ਤੇ ਸਮਾਜਿਕ ਤੇ ਧਾਰਮਿਕ ਇਕੱਠ ਅਤੇ ਸਕੂਲਾਂ, ਕਾਲਜਾਂ ਨੂੰ ਆਮ ਵਾਂਗ ਖੋਲ੍ਹਣ ਦੇ ਯਤਨਾਂ ਵਿਚ ਢਿੱਲ ਵਰਤਣ ਕਰਕੇ ਕੇਸ ਵਧਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨ ਆਬਾਦੀ ਵਿਚ ਵੱਡੀ ਪੱਧਰ 'ਤੇ ਪਾਜ਼ੇਟਿਵ ਕੇਸ ਦੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਚਿੰਤਾਜਨਕ ਬਣ ਰਹੀ ਹੈ

ਕੈਪਟਨ ਵਲੋਂ ਅਦਾਲਤਾਂ ਵੀ ਛੇਤੀ ਖੋਲ੍ਹਣ ਦੀ ਵਕਾਲਤ ਕੀਤੀ ਤਾਂ ਕਿ ਨਾਗਰਿਕਾਂ ਲਈ ਇਨਸਾਫ ਦੀ ਉਡੀਕ ਖਤਮ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਅਤੇ ਕਾਲਜ ਵੀ ਛੇਤੀ ਖੋਲ੍ਹਣ ਦੀ ਪੈਰਵੀ ਕੀਤੀ ਤਾਂ ਕਿ ਸਿੱਖਿਆ ਦੇ ਰੂਪ 'ਚ ਗਰੀਬ ਅਤੇ ਪ੍ਰਭਾਵੀ ਪਰਿਵਾਰਾਂ ਦਰਮਿਆਨ ਫਰਕ ਮੇਟਿਆ ਜਾ ਸਕੇ।