ਕੈਪਟਨ ਸਰਕਾਰ ਵਿੱਢੇਗੀ ਵਿਸ਼ਾਲ ਭਰਤੀ ਮੁਹਿੰਮ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ।

ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ।

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ-ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।