ਚੋਣਾਂ ਦੇ ਨਤੀਜਿਆ ਤੋਂ ਪਹਿਲਾਂ ਕੈਪਟਨ ਦਾ ਵੱਡਾ ਦਾਅਵਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਹੁਮਤ ਸਾਬਤ ਕਰਨ ਤੋਂ ਬਾਅਦ ਉਹ ਫਲੋਰ ਟੈਸਟ ਦਾ ਪ੍ਰਬੰਧ ਕਰਨਗੇ।

ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਬਾਲੀਵਾਲ ਨੇ ਟਵੀਟ ਕਰਕੇ ਕਿਹਾ ਕਿ 11 ਮਾਰਚ ਨੂੰ ਕਾਂਗਰਸ ਦੇ ਕੁਝ ਵੱਡੇ ਆਗੂ ਕੈਪਟਨ ਦੇ ਹੱਕ ਵਿੱਚ ਆ ਸਕਦੇ ਹਨ। ਉਨਾਂ ਨੇ ਕਿਹਾ ਹੈ ਕਿ ਬੀਤੇ ਦਿਨ ਸਿਸਵਾਂ ਸਥਿਤ ਕੈਪਟਨ ਦੇ ਫਾਰਮ ਹਾਊਸ 'ਤੇ ਰੱਖੀ ਗਈ ਨਿੱਜੀ ਪਾਰਟੀ 'ਚ ਕਈ ਵੱਡੇ ਨੇਤਾ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਹੈ ਕਿ 11ਮਾਰਚ ਨੂੰ ਕੁਝ ਵੱਡਾ ਧਮਾਕਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਐਗਜ਼ਿਟ ਪੋਲ ਦੇ ਦਾਅਵਿਆਂ ਨੂੰ ਲੈ ਕੇ ਕਿਹਾ ਕਿ ਬਹੁਮਤ ਉਨ੍ਹਾਂ ਦੇ ਗਠਜੋੜ ਨੂੰ ਹੀ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਹੀ ਸਰਕਾਰ ਬਣੇਗੀ।

More News

NRI Post
..
NRI Post
..
NRI Post
..