ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

by vikramsehajpal

ਫਾਜ਼ਿਲਕਾ (ਦੇਵ ਇੰਦਰਜੀਤ)- ਨਗਰ ਪੰਚਾਇਤ ਚੋਣਾਂ ਲਈ ਜਲਾਲਾਬਾਦ ’ਚ ਨਾਮਜ਼ਦਗੀਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੁਲਿਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ।

ਐੱਸ.ਐੱਸ.ਪੀ .ਹਰਦੀਪ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਦੋਂਕਿ ਵਿਧਾਇਕ ਰਮਿੰਦਰ ਆਂਵਲਾ ਤੇ ਉਸ ਦੇ ਲੜਕੇ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।