ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ : ਪੁਲਿਸ ਵਲੋਂ 2 ਦੋਸ਼ੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਦੇ ਪਿੰਡ ਨੰਗਲ ਜਮਾਲ 'ਚ ਬੀਤੀ ਦਿਨੀਂ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੇ ਮਾਮਲੇ ਵਿੱਚ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ, ਜਦਕਿ ਅੱਜ ਪੁਲਿਸ ਵਲੋਂ 2 ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਉਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸਰਤਾਜ ਸਿੰਘ ਚਾਹਲ ਦੇ ਆਦੇਸ਼ਾ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਟੀਮ ਨੂੰ ਇਹ ਵੱਡੀ ਸਫਲਤਾ ਮਿਲੀ ਹੈ ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜਗਤਾਰ ਵਾਸੀ ਨੰਗਲ ਤੇ ਮਨਦੀਪ ਕੁਮਾਰ ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੇ ਕਿਹਾ ਪਿੰਡ ਵਿਖੇ ਗੁਰਪ੍ਰੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਤੋਂ ਬਾਅਦ ਉਸ ਦੇ ਚਾਚੇ ਦੇ ਬਿਆਨਾਂ ਦੇ ਆਧਾਰ 'ਤੇ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ। ਜਿਸ 'ਚ ਦੋਸ਼ ਹੈ ਕਿ ਦੋਸ਼ੀਆਂ ਵਲੋਂ ਦਿੱਤੇ ਜ਼ਹਿਰੀਲੇ ਪਦਾਰਥ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ।ਫਿਲਹਾਲ ਪੁਲਿਸ ਵਲੋਂ ਬਾਕੀ ਫਰਾਰ ਹੋਏ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ ।