ਪੱਤਰਕਾਰ ਰਾਜਦੀਪ ਸਰਦੇਸਾਈ ਖ਼ਿਲਾਫ਼ ਇਤਰਾਜ਼ਯੋਗ ਟਵੀਟ ਕਰਨ ਦੇ ਦੋਸ਼ ਵਿੱਚ ਕੇਸ ਦਰਜ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਸੁਪਰੀਮ ਕੋਰਟ ਨੇ ਪੱਤਰਕਾਰ ਰਾਜਦੀਪ ਸਰਦੇਸਾਈ ਖ਼ਿਲਾਫ਼ ਨਿਆਂਪਾਲਿਕਾ ਦੇ ਸੰਬੰਧ ਵਿੱਚ ਇਤਰਾਜ਼ਯੋਗ ਟਵੀਟ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਇਹ ਕੇਸ ਅਸਥਾ ਖੁਰਾਣਾ ਵੱਲੋਂ ਵਕੀਲ ਓਮ ਪ੍ਰਕਾਸ਼ ਪਰਿਹਾਰ ਦੁਆਰਾ ਦਾਇਰ ਕੀਤੀ ਗਈ ਪਟੀਸ਼ਨ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕਪਟੀਸ਼ਨ ਵਿੱਚ ਦੇਸ਼ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੰਵਿਧਾਨ ਦੀ ਧਾਰਾ 129 ਦੇ ਤਹਿਤ ਸਰਦੇਸਈ ਦੇ ਖਿਲਾਫ ਅਪਮਾਨ ਦੀ ਕਾਰਵਾਈ ਸ਼ੁਰੂ ਕਰੇ। ਇਸ ਤੋਂ ਪਹਿਲਾ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ 17 ਸਤੰਬਰ 2020 ਨੂੰ ਸਰਦੇਸਾਈ ਦੇ ਖਿਲਾਫ ਅਪਮਾਨ ਦੀ ਕਾਰਵਾਈ ਸ਼ੁਰੂ ਕਰਨ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਅਪਮਾਨ ਪਟੀਸ਼ਨ ਪਟੀਸ਼ਨਕਰਤਾ ਵੱਲੋਂ ਮੁਲਜ਼ਮ ਦੇ ਵਿਰੁੱਧ ਸੰਵਿਧਾਨ ਦੀ ਧਾਰਾ 129 ਅਧੀਨ ਦਾਇਰ ਕੀਤੀ ਜਾ ਰਹੀ ਹੈ। ਇਹ ਪਟੀਸ਼ਨ ਇਸ ਅਦਾਲਤ ਦੁਆਰਾ ਪਾਸ ਕੀਤੇ ਗਏ ਹਰ ਆਦੇਸ਼ਾਂ 'ਤੇ ਟਿਪਣੀਆਂ ਬਾਰੇ ਹੈ, ਜਿਹੜੀ ਦੇਸ਼ ਦੇ ਨਾਗਰਿਕਾਂ ਦੇ ਮਨਾਂ ਵਿਚ ਸੁਪਰੀਮ ਕੋਰਟ ਦੇ ਅਕਸ ਨੂੰ ਖਰਾਬ ਕਰਦਿਆਂ ਹਨ।