ਮੁੰਬਈ,(ਦੇਵ ਇੰਦਰਜੀਤ) :ਸੁਸ਼ਾਂਤ ਸਿੰਘ ਰਾਜਪੂਤ ਅਤੇ ਅਕਸ਼ੈ ਕੁਮਾਰ ਵਰਗੇ ਅਦਾਕਾਰਾਂ ਨਾਲ ਕੰਮ ਕਰਨ ਵਾਲੇ ਅਭਿਨੇਤਾ ਸੰਦੀਪ ਨਾਹਰ ਦਾ ਦਿਹਾਂਤ ਹੋ ਗਿਆ ਹੈ। ਉਸਨੇ ਖੁਦਕੁਸ਼ੀ ਕਰ ਲਈ। ਉਸ ਦੇ ਇਸ ਕਦਮ ਨੇ ਇਕ ਵਾਰ ਫਿਰ ਬਾਲੀਵੁੱਡ ਫਿਲਮ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਸੰਦੀਪ ਨਾਹਰ ਨੇ ਆਪਣੇ ਸੁਸਾਈਡ ਨੋਟ ਵਿੱਚ ਆਪਣੀ ਵਿਆਹੁਤਾ ਜ਼ਿੰਦਗੀ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ । ਅਜਿਹੀ ਸਥਿਤੀ ਵਿੱਚ ਹੁਣ ਮੁੰਬਈ ਪੁਲਿਸ ਨੇ ਸੰਦੀਪ ਨਾਹਰ ਦੀ ਪਤਨੀ ਅਤੇ ਉਸਦੀ ਸੱਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਸੰਦੀਪ ਨਾਹਰ ਦੀ ਪਤਨੀ ਕੰਚਨ ਸ਼ਰਮਾ ਅਤੇ ਉਸਦੀ ਮਾਂ ਦੇ ਖ਼ਿਲਾਫ਼ ਖੁਦਕੁਸ਼ੀ ਦਾ ਕੇਸ ਦਰਜ ਕੀਤਾ ਹੈ।



