ਸੀਬੀਆਈ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਇੱਕ ਹੋਰ ਕੇਸ ਕੀਤਾ ਦਰਜ

by nripost

ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਚੰਡੀਗੜ੍ਹ ਨੇ 16 ਅਕਤੂਬਰ ਨੂੰ ਮੋਹਾਲੀ ਤੋਂ ਇੱਕ ਸਕਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਹੁਣ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ।

ਜਿਸ ਦੌਰਾਨ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ ਹੁਣ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਭੁੱਲਰ ਨੂੰ 16 ਅਕਤੂਬਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਮਾਡਲ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਬੰਦ ਹੈ। ਖਾਸ ਤੌਰ 'ਤੇ ਭ੍ਰਿਸ਼ਟਾਚਾਰ ਦੇ ਕੇਸ ਤੋਂ ਇਲਾਵਾ ਸਾਬਕਾ ਡੀਆਈਜੀ ਭੁੱਲਰ ਖ਼ਿਲਾਫ਼ ਹੁਣ ਇਹ ਦੂਜਾ ਕੇਸ ਦਰਜ ਹੋਇਆ ਹੈ।

ਇਸ ਤੋਂ ਪਹਿਲਾਂ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਫੜੇ ਗਏ ਵਿਚੋਲੇ ਕ੍ਰਿਸ਼ਨ ਸ਼ਾਰਦਾ ਨੂੰ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨੌਂ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਜਿਸ ਸੰਬੰਧ 'ਚ ਸੀਬੀਆਈ ਚੰਡੀਗੜ੍ਹ ਦੀਆਂ 8 ਟੀਮਾਂ ਨੇ ਇਸ ਮਾਮਲੇ ਵਿੱਚ ਅੰਬਾਲਾ, ਮੁਹਾਲੀ, ਚੰਡੀਗੜ੍ਹ ਅਤੇ ਰੋਪੜ ਸਮੇਤ 7 ਥਾਵਾਂ ’ਤੇ ਛਾਪੇ ਮਾਰੇ। ਸੀਬੀਆਈ ਨੇ ਡੀਆਈਜੀ ਭੁੱਲਰ ਦੇ ਦਫ਼ਤਰ, ਘਰ, ਫਾਰਮ ਹਾਊਸ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ।

ਸੀਬੀਆਈ ਦੀ ਟੀਮ ਨੇ ਅੱਜ ਸਵੇਰ ਤੋਂ ਹੀ ਮੁਹਾਲੀ ਸਥਿਤ ਕੰਪਲੈਕਸ ਦਫ਼ਤਰ ਅਤੇ ਸੈਕਟਰ-40 ਚੰਡੀਗੜ੍ਹ ਦੇ ਮਕਾਨ ਨੰਬਰ 1489 ਵਿੱਚ ਰਿਸ਼ਵਤ ਕਾਂਡ ਦੀ ਜਾਂਚ ਜਾਰੀ ਰੱਖੀ। ਇਸ ਮਾਮਲੇ ਵਿੱਚ ਸੀਬੀਆਈ ਨੇ ਭੁੱਲਰ ਦੇ ਵਿਚੋਲੇ ਕ੍ਰਿਸ਼ਨਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਡੀਆਈਜੀ ਦੀਆਂ ਹਦਾਇਤਾਂ ’ਤੇ ਹਰ ਮਹੀਨੇ ਸਕਰੈਪ ਡੀਲਰ ਕੋਲ ਜਾ ਕੇ ਉਸ ਖ਼ਿਲਾਫ਼ ਦਰਜ ਐਫਆਈਆਰ ’ਤੇ ਕਾਰਵਾਈ ਨਾ ਕਰਨ ਲਈ ਮਹੀਨਾਵਾਰ ਫੀਸ ਵਸੂਲਦਾ ਸੀ।

More News

NRI Post
..
NRI Post
..
NRI Post
..