CBI ਕਰੇ ਸਿੰਘੂ ਬਾਰਡਰ ਕਤਲ ਦੀ ਜਾਂਚ : ਮਾਇਆਵਤੀ

by vikramsehajpal

ਦਿੱਲੀ (ਦੇਵ ਇੰਦਰਜੀਤ) : ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਐਤਵਾਰ ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਦੇ ਇੱਕ ਅਨੁਸੂਚਿਤ ਜਾਤੀ ਦੇ ਨੌਜਵਾਨ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਹੈ ਅਤੇ ਬਸਪਾ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਦੀ ਮੰਗ ਕਰਦੀ ਹੈ।

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੂੰ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਬਸਪਾ ਨੇ ਹਮੇਸ਼ਾ ਹੀ ਸਿੱਖ ਧਰਮ ਦੇ ਸਾਰੇ ਗੁਰੂਆਂ, ਮਹਾਪੁਰਸ਼ਾਂ ਨੂੰ ਪੂਰਾ ਸਤਿਕਾਰ ਦਿੱਤਾ ਹੈ ਅਤੇ ਇਹ ਸਤਿਕਾਰ ਭਵਿੱਖ ਵਿੱਚ ਵੀ ਕਾਇਮ ਰਹੇਗਾ ਪਰ ਸਿੰਘੂ ਬਾਰਡਰ 'ਤੇ ਇੱਕ ਅਨੁਸੂਚਿਤ ਜਾਤੀ ਦੇ ਵਿਅਕਤੀ ਲਖਬੀਰ ਦੇ ਕਤਲ ਸਬੰਧੀ ਹੁਣ ਜਿਹੜੀਆਂ ਗੰਭੀਰ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ।