ਮੂਸੇਵਾਲਾ ਕਤਲ ਤੋਂ ਬਾਅਦ ਸੈਲੀਬ੍ਰਿਟੀਜ਼ ਨੂੰ ਸਰਕਾਰ ਵੱਲੋਂ ਮਿਲ ਸਕਦੀ ਹੈ ਸੁਰੱਖਿਆ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਰਕਾਰ ਵੱਲੋਂ ਕਈ ਸੈਲੀਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਇੰਟੈਲੀਜੈਂਸ 'ਤੇ ਸਕਿਓਰਿਟੀ ਵਿੰਗ ਤੋਂ ਸੁਰੱਖਿਆ ਦਾ ਫਿਰ ਰਿਵਿਊ ਕਰਵਾਇਆ ਹੈ।

ਹੁਣ ਸਰਕਾਰ ਉਨ੍ਹਾਂ ਮਸ਼ਹੂਰ ਲੋਕਾਂ ਨੂੰ ਸੁਰੱਖਿਆ ਦੇਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਤੋਂ ਜਾਨ ਦਾ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸੈਲੀਬ੍ਰਿਟੀਜ਼ ਨੂੰ 4 ਤੋਂ 6 ਗੰਨਮੈਨ ਦਿੱਤੇ ਜਾ ਸਕਦੇ ਹਨ, ਜੋ ਕਿ 24 ਘੰਟੇ ਉਨ੍ਹਾਂ ਦੇ ਨਾਲ ਤਾਇਨਾਤ ਰਹਿਣਗੇ।