ਪਟਿਆਲਾ ਹਿੰਸਾ ਮਗਰੋਂ ਕੇਂਦਰ ਸਰਕਾਰ ਅਲਰਟ, ਏਜੰਸੀਆਂ ਨੇ ਭੇਜੀ ਪੂਰੀ ਰਿਪੋਰਟ

by jaskamal

ਨਿਊਜ਼ ਡੈਸਕ : ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਏਜੰਸੀਆਂ ਨੂੰ ਸੂਬੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਏਜੰਸੀਆਂ ਨੇ ਹੁਣ ਤੱਕ ਦੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਹਾਲਾਂਕਿ ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਵੱਲੋਂ ਹੁਣ ਤੱਕ ਕੋਈ ਦਖਲ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਮੁਤਾਬਕ ਜਲਦ ਹੀ ਕੇਂਦਰ ਸਰਕਾਰ ਇਸ ਮਾਮਲੇ 'ਚ ਵੱਡਾ ਫੈਸਲਾ ਲੈ ਸਕਦੀ ਹੈ।

ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਹਰ ਰੋਜ਼ ਸਰਹੱਦੀ ਜ਼ਿਲ੍ਹਿਆਂ ਤੋਂ ਡ੍ਰੋਨ ਤੇ ਨਸ਼ਿਆਂ ਦੀ ਤਸਕਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਪਟਿਆਲਾ 'ਚ ਹੋਈ ਹਿੰਸਾ ਨੇ ਕੇਂਦਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਲੈ ਕੇ ਸੁਚੇਤ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ 'ਤੇ ਰੱਖ ਦਿੱਤਾ ਹੈ। ਖੁਫੀਆ ਏਜੰਸੀਆਂ ਇਸ ਮਾਮਲੇ 'ਚ ਹਰ ਘਟਨਾਕ੍ਰਮ 'ਤੇ ਨਜ਼ਰ ਰੱਖ ਰਹੀਆਂ ਹਨ।

More News

NRI Post
..
NRI Post
..
NRI Post
..