ਕੇਂਦਰ ਸਰਕਾਰ ਨੇ ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

by jaskamal

ਨਿਊਜ਼ ਡੈਸਕ (ਜਸਕਮਲ) : ਕੈਨੇਡਾ 'ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ। ਇਸ 'ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ 'ਚ ਰਹਿ ਰਹੇ ਭਾਰਤੀਆਂ ਤੇ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੇਹੱਦ ਸੁਚੇਤ ਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਵਿਰੋਧ ਵਾਲੇ ਇਲਾਕਿਆਂ 'ਚ ਜਾਣ ਤੋਂ ਬਚਣਾ ਚਾਹੀਦਾ ਹੈ।

https://twitter.com/HCI_Ottawa/status/1491103131404759040?ref_src=twsrc%5Etfw%7Ctwcamp%5Etweetembed%7Ctwterm%5E1491103131404759040%7Ctwgr%5E%7Ctwcon%5Es1_&ref_url=https%3A%2F%2Fwww.punjabijagran.com%2Fworld%2Fcanada-india-alerts-its-citizen-living-in-canada-because-of-corona-vaccine-9025517.html

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਟਰੱਕ ਡਰਾਈਵਰਾਂ ਵੱਲੋਂ ਕੋਰੋਨਾ ਵੈਕਸੀਨ ਦੇ ਹੁਕਮਾਂ ਦੇ ਵਿਰੋਧ 'ਚ ਲਗਾਤਾਰ ਨੌਂ ਦਿਨਾਂ ਤਕ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਮੇਅਰ ਨੇ ਕਿਹਾ ਕਿ ਚੱਲ ਰਹੇ ਪ੍ਰਦਰਸ਼ਨਾਂ ਤੋਂ ਨਿਵਾਸੀਆਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਕੈਨੇਡਾ ਦੇ ਮੇਅਰ ਨੇ ਕਿਹਾ ਹੈ ਕਿ ਅਮਰੀਕਾ 'ਚ ਮੌਜੂਦ ਧੜਿਆਂ ਨੂੰ ਗੁਆਂਢੀ ਮੁਲਕ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਨਹੀਂ ਦੇਣਾ ਚਾਹੀਦਾ।

ਰਿਪੋਰਟ ਅਨੁਸਾਰ, ਓਟਾਵਾ ਪੁਲਿਸ ਸੇਵਾ ਦੇ ਮੁਖੀ ਪੀਟਰ ਸਲੋਲੀ ਨੇ ਪੁਲਿਸ ਬੋਰਡ ਦੀ ਇਕ ਵਿਸ਼ੇਸ਼ ਮੀਟਿੰਗ 'ਚ ਦੱਸਿਆ ਕਿ ਉਨ੍ਹਾਂ ਦੀ ਫੋਰਸ ਕੋਲ ਇਸ ਸ਼ਹਿਰ 'ਚ ਪੁਲਿਸਿੰਗ ਨੂੰ ਢੁਕਵੇਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਾਉਣ ਲਈ ਲੋੜੀਂਦੇ ਸਰੋਤ ਨਹੀਂ ਹਨ। ਵਾਟਸਨ ਨੇ ਕਿਹਾ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ ਜਿੱਥੇ ਟਰੱਕਾਂ ਨੇ ਰਿਹਾਇਸ਼ੀ ਸੜਕਾਂ ਨੂੰ ਰੋਕ ਦਿੱਤਾ ਸੀ। ਸ਼ਨਿਚਰਵਾਰ ਨੂੰ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਵੈਕਸੀਨ ਦੀ ਲੋੜ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਦੂਜੇ ਹਫਤੇ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਟਰੈਕਟਰ-ਟ੍ਰੇਲਰ ਤੇ ਪ੍ਰਾਈਵੇਟ ਵਾਹਨ ਓਟਾਵਾ ਸ਼ਹਿਰ ਵਿੱਚ ਦਾਖਲ ਹੋਏ।