ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ 1100 ਕਰੋੜ ਦਾ ਪੇਂਡੂ ਵਿਕਾਸ ਫੰਡ, ਜਾਣੋ ਕਾਰਨ

by jaskamal

ਨਿਊਜ਼ ਡੈਸਕ : ਕੇਂਦਰ ਸਰਕਾਰ ਨੇ 1100 ਕਰੋੜ ਦਾ ਪੇਂਡੂ ਵਿਕਾਸ ਫੰਡ (RDF) 'ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦਿਹਾਤੀ ਵਿਕਾਸ ਐਕਟ 1987 'ਚ ਸੋਧ ਦੀ ਸ਼ਰਤ ਰੱਖੀ ਗਈ ਹੈ। ਕੇਂਦਰ ਦਾ ਤਰਕ ਹੈ ਕਿ ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ 'ਤੇ ਪੈਸਾ ਨਾ ਖਰਚ ਹੋਵੇ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ  1200 ਕਰੋੜ ਰੁਪਏ 'ਤੇ ਰੋਕ ਲਾਈ ਸੀ। ਬਾਅਦ 'ਚ ਐਕਟ 'ਚ ਸੋਧ ਦੀ ਸ਼ਰਤ 'ਤੇ ਹੀ ਇਹ ਫੰਡ ਜਾਰੀ ਕੀਤੇ ਗਏ ਸਨ। ਪਿਛਲੇ ਸਾਲ 30 ਨਵੰਬਰ ਨੂੰ ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ ਸੀ ਤੇ ਕਰੀਬ ਤਿੰਨ ਮਹੀਨੇ ਮਗਰੋਂ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ । ਸਰਕਾਰ ਨੇ ਕਰਜ਼ਾ ਮੁਆਫ਼ੀ ਲਈ ਫੰਡ ਦੇ ਇਸਤੇਮਾਲ 'ਤੇ ਇਤਰਾਜ਼ ਜਤਾਇਆ ਸੀ।

ਦੱਸ ਦਈਏ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਦਿਹਾਤੀ ਵਿਕਾਸ ਫੰਡ ਦਾ ਪੈਸਾ ਵਰਤਿਆ ਗਿਆ ਸੀ ਅਤੇ ਇਸ ਦੀ ਵਰਤੋਂ ਤੋਂ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ 'ਚ ਸੋਧ ਵੀ ਕੀਤੀ ਗਈ ਸੀ। ਕੇਂਦਰ ਨੂੰ ਇਸੇ ਸੋਧ ’ਤੇ ਮੁੱਖ ਇਤਰਾਜ਼ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਦਿਹਾਤੀ ਵਿਕਾਸ ਫੰਡ ਦਾ ਪੈਸਾ ਸਿਰਫ਼ ਖ਼ਰੀਦ ਕੇਂਦਰਾਂ ਦੇ ਵਿਕਾਸ ’ਤੇ ਹੀ ਖ਼ਰਚ ਕੀਤਾ ਜਾਵੇ ਨਾ ਕਿ ਬਾਕੀ ਕੰਮਾਂ ਉੱਤੇ ਹੋਵੇ।