ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਦੀ ਸੰਭਾਵਨਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀਆਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਦੋ ਦਿਨਾਂ ਤੋਂ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਨਾਲ ਲੱਗਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਤੋਂ ਇਲਾਵਾ ਕਈ ਸੂਬਿਆਂ 'ਚ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ।