ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ : 1 ਜਨਵਰੀ ਤੋਂ ਜਨਤਕ ਥਾਵਾਂ ‘ਤੇ ਬਿਨਾਂ ਵੈਕਸੀਨ ਤੋਂ No Entry

by jaskamal

ਨਿਊਜ਼ ਡੈਸਕ (ਜਸਕਮਲ) : ਕੋਰੋਨਾ ਲਾਗ ਦੀ ਵਧ ਰਹੀ ਦਹਿਸ਼ਤ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ, ਉਹ ਜਨਤਕ ਥਾਵਾਂ ‘ਤੇ ਨਾ ਜਾਣ। ਜਨਤਕ ਥਾਵਾਂ ‘ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਨਵੇਂ ਹੁਕਮ 'ਚ ਓਮੀਕਰੋਨ ਵੇਰੀਐਂਟ ਦਾ ਹਵਾਲਾ ਦਿੱਤਾ ਗਿਆ ਹੈ।

ਹੁਕਮਾਂ 'ਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ ਜਿਵੇਂ ਸਬਜ਼ੀ ਮੰਡੀ, ਜਨਤਕ ਆਵਾਜਾਈ, ਪਾਰਕ, ਧਾਰਮਿਕ ਅਸਥਾਨ, ਮਾਲ, ਸ਼ਾਪਿੰਗ ਕੰਪਲੈਕਸ ਆਦਿ ਚ ਪੂਰੀ ਤਰ੍ਹਾਂ ਟੀਕਾਕਰਣ (ਦੂਜੀ ਖੁਰਾਕ) ਵਾਲੇ ਬਾਲਿਗ ਵਿਅਕਤੀਆਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ 1 ਜਨਵਰੀ ਤੋਂ ਲਾਗੂ ਹੋਣਗੇ। ਜੇਕਰ ਕੋਈ ਇਕ ਡੋਜ਼ ਵਾਲਾ ਵਿਅਕਤੀ ਪਾਇਆ ਮਿਲ ਜਾਂਦਾ ਹੈ ਤਾਂ ਉਸ ਨੂੰ ਵੀ 500 ਜੁਰਮਾਨਾ ਲਗਵਾਇਆ ਜਾਵੇਗਾ।