ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਫਿਰ ‘Alert’ ‘ਤੇ, ਐਡਵਾਈਜ਼ਰੀ ਜਾਰੀ

by jaskamal

ਨਿਊਜ਼ ਡੈਸਕ : ਦੇਸ਼ ਦੇ ਕਈ ਸੂਬਿਆਂ ’ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਸਿਹਤ ਵਿਭਾਗ ‘ਅਲਰਟ’ ਹੋ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਸੋਮਵਾਰ ਨੂੰ ਨਿਰਦੇਸ਼ ਜਾਰੀ ਕਰ ਕੇ ਇਕ ਵਾਰ ਫਿਰ ਮਾਸਕ ਲਾਉਣੇ ਲਾਜ਼ਮੀ ਕਰ ਦਿੱਤੇ ਹਨ। ਲੋਕਾਂ ਨੂੰ ਖਾਸ ਤੌਰ ’ਤੇ ਜਨਤਕ ਆਵਾਜਾਈ, ਜਿਵੇਂ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ ਅਤੇ ਟੈਕਸੀਆਂ ਆਦਿ ’ਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਸਿਨੇਮਾ ਹਾਲ, ਸ਼ਾਪਿੰਗ ਮਾਲਜ਼ ਤੇ ਡਿਪਾਰਟਮੈਂਟਲ ਸਟੋਰਾਂ ’ਚ ਵੀ ਮਾਸਕ ਲਗਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਕੋਰੋਨਾ ਦੀ ਬੂਸਟਰ ਡੋਜ਼ ਲਵਾਉਣ ਦੀ ਸਲਾਹ ਦਿੱਤੀ ਗਈ ਹੈ ਤੇ ਆਪਣੇ ਬੱਚਿਆਂ ਨੂੰ ਵੀ ਵੈਕਸੀਨ ਲਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕਲਾਸ ਰੂਮਜ਼, ਆਫ਼ਿਸ ਰੂਮ ਤੇ ਇਨਡੋਰ ਸਭਾਵਾਂ ’ਚ ਮਾਸਕ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਐਡਵਾਈਜ਼ਰੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।