ਚੰਡੀਗੜ੍ਹ ਪੁਲਿਸ ਦੇ ASI ਤੇ ਹਿਮਾਚਲ ਪੁਲਿਸ ਦੀ ਤਿੱਖੀ ਬਹਿਸ, ਮਾਮਲਾ ਭਖਿਆ !

by vikramsehajpal

ਚੰਡੀਗ੍ਹੜ (ਰਾਘਵ) - ਸ਼ੋਸਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਿਮਾਚਲ ਪੁਲਿਸ ਮੁਲਜ਼ਮ ਅਤੇ ਚੰਡੀਗੜ੍ਹ ਦੇ ਪੁਲਿਸ ਮੁਲਜ਼ਮ ਵਿਚਾਲੇ ਬਹਿਸ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਿਮਾਚਲ ਪੁਲਿਸ ਨੇ ਆਪਣਾ ਸਪਸ਼ਟੀਕਰਨ ਜਾਰੀ ਕੀਤਾ ਹੈ।

ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਦੇ ਏਐਸਆਈ ਨਾਲ ਬਹਿਸ ਦੇ ਮਾਮਲੇ ਵਿੱਚ ਹਿਮਾਚਲ ਪੁਲਿਸ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਦੇ ਏ.ਐਸ.ਆਈ ਪਰਮਜੀਤ ਸਿੰਘ ਖਜਿਆਰ ਨੇ ਆਪਣੀ ਕਾਰ ਸੜਕ ਦੇ ਵਿਚਕਾਰ ਗਲਤ ਢੰਗ ਨਾਲ ਖੜ੍ਹੀ ਕੀਤੀ ਸੀ।

ਜਿਸ ਤੋਂ ਬਾਅਦ ਉਹ ਗੁੱਸੇ 'ਚ ਆ ਗਿਆ ਅਤੇ ਬਹਿਸ ਕਰਨ ਲੱਗਾ ਅਤੇ ਗਾਲ੍ਹਾਂ ਕੱਢਣ ਲੱਗਾ। ਹਿਮਾਚਲ ਪੁਲਿਸ ਨੇ ਇਸ ਦੀ ਇੱਕ ਫੋਟੋ ਵੀ ਜਾਰੀ ਕੀਤੀ ਹੈ। ਮਾਮਲੇ ਦੀ ਜਾਂਚ ਸਦਰ ਥਾਣਾ ਇੰਚਾਰਜ ਚੱਬਾ ਵੱਲੋਂ ਕੀਤੀ ਗਈ, ਜਿਸ ਵਿੱਚ ਚੰਡੀਗੜ੍ਹ ਪੁਲਿਸ ਦੇ ਏਐਸਆਈ ਵੱਲੋਂ ਲਾਏ ਗਏ ਸਾਰੇ ਇਲਜ਼ਾਮ ਝੂਠੇ ਪਾਏ ਗਏ।