ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਬਣੇ ਰਾਜ ਸਭਾ ਮੈਂਬਰ

by jagjeetkaur

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਵਲੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰਦਿਆਂ ਵਧਾਈ ਦਿੱਤੀ।

ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੀ 2001 ਵਿੱਚ ਨੀਂਹ ਰੱਖੀ। ਇਸ ਤੋਂ ਬਾਅਦ ਸਾਲ 2012 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਬਣਾਈ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸੰਧੂ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਲਈ ਵਿੱਤੀ ਮਦਦ ਦੇ ਰਹੇ ਹਨ।