ਅੱਜ Chandigarh ਨੂੰ ਮਿਲੇਗਾ ਨਵਾਂ ਮੇਅਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 17 ਜਨਵਰੀ ਯਾਨੀ ਅੱਜ ਚੰਡੀਗੜ੍ਹ ਸ਼ਹਿਰ ਨੂੰ ਨਵਾਂ ਮੇਅਰ ਮਿਲ ਜਾਵੇਗਾ। ਦੱਸ ਦਈਏ ਕਿ ਚੋਣ ਤੋਂ ਕੁਝ ਦਿਨ ਪਹਿਲਾਂ ਹੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣਾਂ 'ਚ ਹਿੱਸਾ ਨਾ ਲੈਣ ਦੇ ਐਲਾਨ ਤੋਂ ਬਾਅਦ ਭਾਜਪਾ ਦੀ ਰਾਹ ਪਹਿਲਾਂ ਤੋਂ ਆਸਾਨ ਹੋ ਗਈ ਹੈ । ਨਵੇਂ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਲਈ ਅੱਜ ਨਗਰ ਨਿਗਮ ਭਵਨ 'ਚ ਚੋਣਾਂ ਹੋਣਗੀਆਂ। ਦੱਸ ਦਈਏ ਕਿ ਆਪ ਪਾਰਟੀ ਨੇ ਜਸਬੀਰ ਸਿੰਘ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰਜੀਤ ਰਾਣਾ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਆਪ ਪਾਰਟੀ ਨੇ ਡਿਪਟੀ ਮੇਅਰ ਦੇ ਅਹੁਦੇ ਲਈ ਤੁਰਣਾ ਮਹਿਤਾ ਨੂੰ ਉਮੀਦਵਾਰ ਐਲਾਨਿਆ ਹੈ।ਜ਼ਿਕਰਯੋਗ ਹੈ ਕਿ ਇਹ ਚੋਣਾਂ DC ਵਿਨੈ ਪ੍ਰਤਾਪ ਸਿੰਘ ਦੀ ਦੇਖ ਰੇਖ ਹੇਠ ਕਰਵਾਈ ਜਾਵੇਗੀ ।

More News

NRI Post
..
NRI Post
..
NRI Post
..