ਗਰਮੀ ਕਰਕੇ ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਹੁਕਮ ਸੂਬੇ ਭਰ 'ਚ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਜਾਰੀ ਕੀਤੇ ਗਏ ਹਨ। ਪ੍ਰਾਇਮਰੀ ਜਮਾਤਾਂ 'ਚ ਹੁਣ ਸਮਾਂ ਸਵੇਰੇ 7 ਵਜੇ ਤੋਂ 11:00 ਵਜੇ 'ਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਵਿਚ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਦਾ ਸਮਾਂ ਕਰ ਦਿੱਤਾ ਗਿਆ ਹੈ।

ਸੂਬੇ ਅੰਦਰ ਲਗਾਤਾਰ ਤਾਪਮਾਨ ਵਧਣ ਕਾਰਨ ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ ਇਹ ਫੈਸਲਾ ਲਿਆ ਗਿਆ ਸੀ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਨਾਲ ਹੀ ਗਰਮ ਰੁੱਤ ਦੀਆਂ ਛੁੱਟੀਆਂ ਵੀ ਐਲਾਨ ਦਿੱਤੀਆਂ ਹਨ।ਇਸ ਦੇ ਨਾਲ ਗਰਮ ਰੁੱਤ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਹੋਣਗੀਆਂ। ਸਿੱਖਿਆ ਵਿਭਾਗ ਨੇ ਇਸ ਸ਼ਰਤ ’ਤੇ ਇਹ ਛੁੱਟੀਆਂ ਕੀਤੀਆਂ ਹਨ ਕਿ ਅਧਿਆਪਕ 16 ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲੈਣਗੇ।