ਚੋਣ ਪ੍ਰਚਾਰ ਕਰਨ ਦੇ ਸਮੇਂ ‘ਚ ਬਦਲਾਅ; ਚੋਣ ਕਮਿਸ਼ਨ ਨੇ ਜਾਰੀਆਂ ਕੀਤੀਆਂ ਨਵੀਂਆਂ ਹਦਾਇਤਾਂ

by jaskamal

ਨਿਊਜ਼ ਡੈਸਕ : ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਕੋਵਿਡ-19 ਕਾਰਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਲਾਈਆਂ ਪਾਬੰਦੀਆਂ 'ਚ ਢਿੱਲ ਦਿੰਦੇ ਹੋਏ ਸੀਮਤ ਗਿਣਤੀ ਵਾਲੇ ਲੋਕਾਂ ਨਾਲ ਪੈਦਲ ਯਾਤਰਾ ਦੀ ਇਜਾਜ਼ਤ ਦਿੱਤੀ ਤੇ ਚੋਣ ਪ੍ਰਚਾਰ 'ਤੇ ਪਾਬੰਦੀ ਦੀ ਮਿਆਦ ਵੀ ਘਟਾ ਦਿੱਤੀ।

ਚੋਣ ਕਮਿਸ਼ਨ ਨੇ ਹੁਣ ਸਿਆਸੀ ਪਾਰਟੀਆਂ ਨੂੰ ਸੀਮਤ ਗਿਣਤੀ ਦੇ ਲੋਕਾਂ ਨਾਲ ਪਦਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪ੍ਰਚਾਰ ਦਾ ਸਮਾਂ 4 ਘੰਟੇ ਵਧਾ ਦਿੱਤਾ ਹੈ। ਹੁਣ ਸਿਆਸੀ ਪਾਰਟੀਆਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਣਗੀਆਂ। ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਸੀ।

ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਲਈ ਪੋਲਿੰਗ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ, ਕੋਵਿਡ-19 ਮਾਮਲਿਆਂ ਦੀ ਗਿਣਤੀ ਵਧਣ ਕਾਰਨ ਸਿੱਧੀਆਂ ਰੈਲੀਆਂ, ਰੋਡ ਸ਼ੋਅ ਅਤੇ ਪੈਦਲ ਯਾਤਰਾਵਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਕਮਿਸ਼ਨ ਸਮੇਂ-ਸਮੇਂ 'ਤੇ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰ ਰਿਹਾ ਹੈ ਅਤੇ ਕੁਝ ਢਿੱਲ ਦੇ ਰਿਹਾ ਹੈ।