ਚੰਨੀ ਹੋਣਗੇ ਕਾਂਗਰਸ ਦਾ CM ਚਿਹਰਾ! ਕਾਂਗਰਸ ਨੇ ਵੀਡੀਓ ਕੀਤੀ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ 'ਚ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਖਿੱਚੋਤਾਣ 'ਚ ਸਿੱਧੂ ਨੂੰ ਪਾਰਟੀ ਵੱਲੋਂ ਵੱਡਾ ਝਟਕਾ ਲੱਗਦਾ ਵਿਖਾਈ ਦੇ ਰਿਹਾ ਹੈ। ਦਰਅਸਲ ਕਾਂਗਰਸ ਨੇ ਆਪਣੇ ਇਕ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਕ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਅਦਾਕਾਰ ਸੋਨੂੰ ਸੂਦ ਨਵੇਂ ਮੁੱਖ ਮੰਤਰੀ ਦੀਆਂ ਖਾਸੀਅਤਾਂ ਬਾਰੇ ਗੱਲਬਾਤ ਕਰ ਰਹੇ ਹਨ ਤੇ ਉਸ ਪਿੱਛੋਂ ਚੰਨੀ ਦੀ ਫੁਟੇਜ ਵਿਖਾਈ ਦੇ ਰਹੀ ਹੈ।ਇਸ ਵੀਡੀਓ ਰਾਹੀਂ ਕਾਂਗਰਸ ਵੱਲੋਂ ਪੰਜਾਬ ਚੋਣਾਂ ਜਿੱਤਣ ਪਿੱਛੋਂ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਬਣਾਉਣ ਦੇ ਸੰਕੇਤ ਵਿਖਾਈ ਦਿੱਤੇ ਹਨ।

ਇਥੇ ਮਹੱਤਵਪੂਰਨ ਗੱਲ ਇਹ ਹੈ ਕਿ ਵੀਡੀਓ ਰਾਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਚੋਣਾਂ ਲੜਨ ਦੇ ਸੰਕੇਤ ਹਨ। ਵੀਡੀਓ ਦੇ ਦੂਜੇ ਹਿੱਸੇ 'ਚ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵੀ ਲਾਇਆ ਗਿਆ ਹੈ। ਵੀਡੀਓ 'ਚ ਅਦਾਕਾਰ ਸੋਨੂੰ ਸੂਦ ਕਹਿ ਰਹੇ ਹਨ ਕਿ ਜਿਸ ਨੂੰ ਦੱਸਣਾ ਨਾ ਪਵੇ ਕਿ ਉਹ ਮੁੱਖ ਮੰਤਰੀ ਉਮੀਦਵਾਰ ਹੈ, ਉਹੀ ਅਸਲ 'ਚ ਸਹੀ ਮੁੱਖ ਮੰਤਰੀ ਹੁੰਦਾ ਹੈ। ਇਹ ਪਹਿਲੀ ਵਾਰੀ ਹੈ ਕਿ ਜਦੋਂ ਕਾਂਗਰਸ ਹਾਈਕਮਾਨ ਨੇ ਸਿੱਧਾ ਚੰਨੀ ਨੂੰ ਪ੍ਰਮੋਟ ਕੀਤਾ ਹੈ।

More News

NRI Post
..
NRI Post
..
NRI Post
..