ਮਨੀ ਲਾਂਡਰਿੰਗ ਮਾਮਲੇ ‘ਚ ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀ ਲਾਂਡਰਿੰਗ ਮਾਮਲੇ 'ਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਭੁਪਿੰਦਰ ਹਾਨੀ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ 'ਤੇ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਆਪਣੇ ਆਪਣੇ ਪੱਖ ਅਦਾਲਤ ਮੂਹਰੇ ਰੱਖੇ ਗਏ।

ਅਦਾਲਤ ਨੇ ਸੁਣਵਾਈ ਦੀ ਤਾਰੀਖ਼ ਨੂੰ ਅੱਗੇ ਵਧਾ ਕੇ 30 ਅਪ੍ਰੈਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਜਲੰਧਰ ਅਦਾਲਤ ਵਿੱਚ ਸੁਣਵਾਈ ਹੋਈ ਪਰ ਅੱਜ ਵੀ ਭੁਪਿੰਦਰ ਹਨੀ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਜਲੰਧਰ ਕੋਰਟ ਵਿੱਚ ਮਨੀ ਲਾਂਡਰਿੰਗ ਤਹਿਤ ਭੁਪਿੰਦਰ ਸਿੰਘ ਹਨੀ 'ਤੇ ਟਰਾਇਲ ਵੀ ਸ਼ੁਰੂ ਨੇ ਅਤੇ ਹਨੀ 2 ਮਈ ਤੱਕ ਜੁਡੀਸ਼ੀਅਲ ਕਸਟਡੀ ਵਿਚ ਹੈ।