ਚਰਨਜੀਤ ਚੰਨੀ ਨੇ ਚੋਣਾਂ ‘ਚ ਕਾਂਗਰਸ ਦੀ ਹਾਰ ਦੀ ਲਈ ਜ਼ਿੰਮੇਵਾਰੀ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ 'ਵਿਚ ਕਾਂਗਰਸ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਲਈ ਹੈ। ਚੰਨੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਸਨ ਤੇ ਅਖੀਰ ਵਿਚ ਵੀ ਕਾਂਗਰਸ ਨੇ ਉਨ੍ਹਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ, ਲਿਹਾਜ਼ਾ ਉਹ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਉਨ੍ਹਾਂ ਗੱਲਾਂ-ਗੱਲਾਂ 'ਚ ਨਵਜੋਤ ਸਿੱਧੂ ਨੂੰ ਵੀ ਜਵਾਬ ਦਿੰਦਿਆਂ ਆਖਿਆ ਕਿ ਭਾਵੇਂ ਉਹ ਮੁੱਖ ਮੰਤਰੀ ਦੇ ਤੌਰ ’ਤੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ ਪਰ ਪਾਰਟੀ ਪ੍ਰਧਾਨ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ, ਇਸ ਬਾਰੇ ਉਹ ਗੱਲ ਨਹੀਂ ਕਰਨਗੇ।

ਨਵਜੋਤ ਸਿੱਧੂ ਨੇ ਕਿਹਾ ਸੀ ਕਿ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਚੋਣਾਂ ’ਚ ਹਾਰ ਤੋਂ ਬਾਅਦ ਉਹ ਅੱਜ ਤੱਕ ਨਹੀਂ ਬੋਲੇ ਪਰ ਅੱਜ ਉਹ ਆਖ ਰਹੇ ਹਨ ਕਿ ਪੰਜ ਸਾਲ ਦੇ ਮਾਫੀਆ ਰਾਜ ਕਰਕੇ ਕਾਂਗਰਸ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ।