ਦੇਹ ਵਾਪਰ ਧੰਦਾ ਚਲਾਉਣ ਦੇ ਦੋਸ਼ ‘ਚ ਚਰਨਜੀਤ ਸਿੰਘ ਚੰਨੀ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਦੇਹ ਵਾਪਰ ਦਾ ਧੰਦਾ ਚਲਾਉਣ ਦੇ ਦੋਸ਼ 'ਚ ਪੁਲਿਸ ਨੇ ਸੰਨਿਆਸ ਨਗਰ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਚੰਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਚਰਨਜੀਤ ਬਾਹਰੋਂ ਕੁੜੀਆਂ ਨੂੰ ਬੁਲਾ ਕੇ ਆਪਣੇ ਮਕਾਨ ਦੇ ਕਮਰਿਆਂ 'ਚ ਦੇਹ ਵਾਪਰ ਦਾ ਧੰਦਾ ਚਲਾਉਂਦਾ ਹੈ। ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ । ਫਿਲਹਾਲ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਸ ਧੰਦੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।