ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਨੇ ਕੀਤੀ ਪ੍ਰੈੱਸ ਕਾਨਫਰੰਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਦੌਰਾਨ ਵੋਟਿੰਗ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੋਲਿੰਗ ਬੂਥ 24740 ਤੇ 14684 ਲੋਕੇਸ਼ਨਾਂ ਹਨ ਕਿਉਂਕਿ ਕਈ ਜਗ੍ਹਾ 4 ਤੋਂ 6 ਪੋਲਿੰਗ ਬੂਥ ਵੀ ਹਨ।

ਉਨ੍ਹਾਂ ਨੇ ਦੱਸਿਆ ਕਿ ਚੋਣ ਬੂਥਾਂ ਵਿਚ ਉਮੀਦਵਾਰ ਵੱਧ ਹੋਣ ਕਾਰਨ 2-2 ਪੋਲਿੰਗ ਯੂਨਿਟ ਸਥਾਪਤ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਚੋਣ ਜਾਬਤਾ ਲੱਗਣ ਤੋਂ ਬਾਅਦ 500 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ, ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।