ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀਆਂ ਨੂੰ ਦੇ ਸਕਦੇ ਨੇ ਵੱਡੀ ਖੁਸ਼ਖਬਰੀ…

by jaskamal

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ’ਚ ਅੱਜ ਇਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ’ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ’ਚ ਭਗਵੰਤ ਮਾਨ ਐਲਾਨ ਕਰਨਗੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀਆਂ ਵੀ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਹੋਲੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ’ਚ ਖ਼ੁਸ਼ਹਾਲੀ ਲਿਆਵੇ।