ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ , ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਚੁੱਕੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਐਂਟੀ ਕਰੱਪਸ਼ਨ ਨੂੰ ਲੈ ਕੇ ਨੰਬਰ ਜਾਰੀ ਕਰਨ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਮੋਬਾਇਲ ਨੰਬਰ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੈਂ ਕੋਈ ਵੀ ਰਾਜਨੀਤੀ ਨਹੀਂ ਕਰਨਾ ਚਾਹੁੰਦਾ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਫ਼ੈਸਲੇ ਸਰਕਾਰ ਵੱਲੋਂ ਲੈ ਲਏ ਗਏ ਹਨ ਅਤੇ ਬਹੁਤ ਸਾਰੇ ਫ਼ੈਸਲੇ ਅਜੇ ਬਾਕੀ ਕਰਨੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲਿਆਂ ਨੂੰ ਲੋਕ ਖਿੜੇ ਮੱਥੇ ਪ੍ਰਵਾਨ ਕਰ ਰਹੇ ਹਨ ਅਤੇ ਤਿੰਨ ਕਰੋੜ ਦਾ ਸਿਰਫ਼ ਉਨ੍ਹਾਂ ਨੂੰ ਸਹਿਯੋਗ ਚਾਹੀਦਾ ਹੈ। ਇਥੇ ਇਹ ਵੀ ਦੱਸ ਦਈਏ ਕਿ ਖਟਕੜ ਕਲਾਂ ਪੁੱਜਣ ਤੋਂ ਪਹਿਲਾਂ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਸੀ।

More News

NRI Post
..
NRI Post
..
NRI Post
..