ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੇ ਸਾਧਿਆ ਨਿਸ਼ਾਨਾ

by nripost

ਚੰਡੀਗੜ੍ਹ (ਰਾਘਵ): ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸੀ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ। ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ। ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?

ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ "ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ ਅਤੇ ਇਸ ਕਾਰਵਾਈ ਦੀ ਨਿੰਦਾ ਕੀਤੀ ਸੀ। ਇਸ 'ਤੇ ਹੁਣ ਪੰਜਾਬ ਸਰਕਾਰ ਨੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬ ਹਮਲਾ ਬੋਲਦਿਆਂ ਆਖਿਆ ਹੈ ਕਿ ਜਿਹੜੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਸ ਦਾ ਕੀ ਬਣਿਆ। ਹੁਣ ਤੁਹਾਡਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ।

More News

NRI Post
..
NRI Post
..
NRI Post
..