ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ

by jaskamal

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਰੋਜ਼ ਲੋਕਾਂ ਦੇ ਹਿੱਤ ਵਿਚ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉੱਤਰੀ ਭਾਰਤ ’ਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਲੋਕ ਹਿੱਤ 'ਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਅੱਜ ਫਿਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ, ਜਿਸ ਦਾ ਐਲਾਨ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਕੀਤਾ ਜਾਵੇਗਾ।

More News

NRI Post
..
NRI Post
..
NRI Post
..