ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦੇ ਮੱਦੇਨਜ਼ਰ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੱਸ ਦਈਏ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ। ਇਹ ਵੀ ਦੱਸ ਦੇਈਏ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ।

More News

NRI Post
..
NRI Post
..
NRI Post
..