ਮੋਹਾਲੀ ਧਮਾਕਾ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ , ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਵਿਖੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਹਾਲੀ 'ਚ ਹੋਏ ਧਮਾਕੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸੈਕਟਰ-72 ਸਥਿਤ ਖੁਫ਼ੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਡਿੱਗੀ, ਜਿਸ ਕਾਰਨ ਵੱਡਾ ਧਮਾਕਾ ਹੋਇਆ।

ਇਸ ਧਮਾਕੇ ਨਾਲ ਦਫ਼ਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਪਰ ਚੰਗੀ ਗੱਲ ਇਹ ਰਹੀ ਕਿ ਧਮਾਕੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਸੀ. ਸੀ. ਟੀ. ਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।