ਮੁੱਖ ਮੰਤਰੀ ਚੰਨੀ ਵੱਲੋਂ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਚੰਨੀ ਨੇ ਐਲਾਨ ਕਰਦਿਆਂ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਗਈਆਂ।

ਮੁੱਖ ਮੰਤਰੀ ਚੰਨੀ ਨੇ ਟਵੀਟ 'ਤੇ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ ਉਹ ਕਾਂਗਰਸ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਵਿੱਚ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ 4 ਜਨਵਰੀ 2022 ਨੂੰ ਨੌਕਰੀ ਦੀ ਗਰੰਟੀ ਵਾਲਾ ਮਤਾ ਪਾਸ ਕਰ ਚੁੱਕੀ ਹੈ ਅਤੇ ਹੁਣ ਨਵੀਂ ਸਰਕਾਰ ਬਣਨ 'ਤੇ ਉਨ੍ਹਾਂ ਦਾ ਪਹਿਲਾ ਕੰਮ ਇਸ ਨੌਕਰੀ ਵਾਲੇ ਪੱਤਰ 'ਤੇ ਦਸਤਖਤ ਕਰਨਾ ਹੋਵੇਗਾ।